ਚੰਡੀਗੜ੍ਹ, 15 ਸਤੰਬਰ – (ਨਿਊਜ਼ਲਾਈਨ ਐਕਸਪ੍ਰੈਸ ਬਿਊਰੋ) – ਪੰਜਾਬ ਯੋਜਨਾਬੰਦੀ ਵਿਭਾਗ ਵੱਲੋਂ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੇ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਕੋਆਰਡੀਨੇਸ਼ਨ ਸੈਂਟਰ (ਐੱਸ.ਡੀ.ਜੀ.ਸੀ.ਪੀ.) ਦੇ ਸਹਿਯੋਗ ਨਾਲ ਐਲਾਨੇ ਗਏ  ਸਥਾਈ ਵਿਕਾਸ ਟੀਚਿਆਂ ਸਬੰਧੀ ਪੁਰਸਕਾਰਾਂ (ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼) ਲਈ ਅਪਲਾਈ ਕਰਨ ਦੀ ਆਖਰੀ ਮਿਤੀ 16 ਸਤੰਬਰ, 2020 ਹੈ। ਯੋਜਨਾਬੰਦੀ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨਾਂ ਪੁਰਸਕਾਰਾਂ ਦੇ ਜੇਤੂਆਂ ਦਾ ਐਲਾਨ ਯੂ.ਐੱਨ. ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ (ਐਸ.ਡੀ.ਜੀਜ਼). ਦਿਵਸ ਮੌਕੇ 25 ਸਤੰਬਰ, 2020 ਨੂੰ ਆਨਲਾਈਨ ਕੀਤਾ ਜਾਵੇਗਾ। ਪੰਜ ਸ਼੍ਰੇਣੀਆਂ- ਆਰਥਿਕ ਸਥਿਰਤਾ, ਸਮਾਜਿਕ ਉੱਨਤੀ ਤੇ ਭਲਾਈ, ਵਾਤਾਵਰਨ ਸਥਿਰਤਾ, ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੀ ਭਾਵਨਾ ਤੋਂ ਇਲਾਵਾ ਏਕੀਕਰਨ, ਆਪਸੀ ਸਾਂਝ, ਸਾਂਝੇ ਕਾਰਜ ਅਤੇ ਸੰਪੂਰਨ ਸਮਾਧਾਨ ਵਾਲੀ ਪਹੁੰਚ ਨੂੰ ਉਤਸ਼ਾਹਿਤ ਕਰਨਾ- ਵਿੱਚ ਇਨਾਮ ਦਿੱਤੇ ਜਾਣੇ ਹਨ, ਜਿਸ ਵਾਸਤੇ ਸੂਬੇ ਦੇ ਆਮ ਲੋਕਾਂ, ਯੂਨੀਵਰਸਿਟੀਆਂ, ਸਨਅਤਾਂ ਅਤੇ ਸਾਰੇ ਵਿਭਾਗਾਂ ਤੋਂ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ। ਇਨਾਂ ਪੁਰਸਕਾਰਾਂ ਅਤੇ ਨਾਮਜ਼ਦਗੀਆਂ ਬਾਰੇ ਸਾਰੇ ਵੇਰਵੇ  sdg-awards.com ਉਤੇ ਉੁਪਲਬਧ ਹਨ।ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਥਾਈ ਅਤੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਸਥਾਈ ਵਿਕਾਸ ਟੀਚਿਆਂ (ਸਸਟੇਨਏਬਲ ਡਿਵੈੱਲਪਮੈਂਟ ਗੋਲਜ਼) ਨੂੰ ਲਾਗੂ ਕਰਨ ਵਾਸਤੇ ਸਾਲ 2019 ਵਿੱਚ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂ.ਐੱਨ.ਡੀ.ਪੀ.) ਨਾਲ ਸਮਝੌਤਾ (ਮੈਮੋਰੰਡਮ ਆਫ ਐਗਰੀਮੈਂਟ) ਕੀਤਾ ਸੀ। ਇਸ ਸਮਝੌਤੇ ਤਹਿਤ ਯੂ.ਐੱਨ.ਡੀ.ਪੀ. ਦੀ ਮਦਦ ਨਾਲ ਪੰਜਾਬ ਯੋਜਨਾਬੰਦੀ ਵਿਭਾਗ ਵਿੱਚ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਕੋਆਰਡੀਨੇਸ਼ਨ ਸੈਂਟਰ (ਐੱਸ.ਡੀ.ਜੀ.ਸੀ.ਪੀ.) ਕਾਇਮ ਕੀਤਾ ਗਿਆ ਹੈ।

Leave a Reply

Your email address will not be published. Required fields are marked *