ਪਟਿਆਲਾ, 16 ਸਤੰਬਰ – (ਨਿਊਜ਼ਲਾਈਨ ਐਕਸਪ੍ਰੈਸ ਬਿਊਰੋ) : ਸਹਿਕਾਰੀ ਸਭਾਵਾਂ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ, ਪਟਿਆਲਾ ਸ੍ਰੀ ਸਰਬੇਸਵਰ ਸਿੰਘ ਮੋਹੀ ਨੇ ਦੱਸਿਆ ਕਿ ਪਿੰਡ ਸ਼ੇਰਮਾਜਰਾ, ਰਨਬੀਰਪੁਰਾ ਅਤੇ ਕਲਿਆਣ ਪਿੰਡਾਂ ਦੀਆਂ ਖੇਤੀਬਾੜੀ ਸਭਾਵਾਂ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਪਟਿਆਲਾ ਸ੍ਰੀਮਤੀ ਜੁਪਿੰਦਰ ਕੌਰ ਸਮੇਤ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਪੈਦਾ ਕਰਨ ਬਾਰੇ ਕੈਂਪ ਲਗਾਏ ਗਏ।
ਕੈਂਪਾਂ ਵਿੱਚ ਹਾਜਰ ਹੋਏ ਕਿਸਾਨ ਮੈਂਬਰਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਾਲ ਹੀ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਗਰੂਕ ਕੀਤਾ ਗਿਆ ਕਿ ਅੱਗ ਨਾਲ ਹੋਣ ਵਾਲੇ ਪ੍ਰਦੂਸ਼ਣ ਨਾਲ ਵਾਤਾਵਰਣ ਪਲੀਤ ਹੁੰਦਾ ਹੈ, ਮਨੁੱਖ ਅਤੇ ਜਾਨਵਾਰਾਂ ਦੀ ਸਿਹਤ ਤੇ ਮਾੜਾ ਪ੍ਰਭਾਵ ਪੈਂਦਾ ਹੈ।
ਸ੍ਰੀਮਤੀ ਜੁਪਿੰਦਰ ਕੌਰ ਨੇ ਦੱਸਿਆ ਕਿ ਇਸ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰਅੱਗ ਲਗਾ ਕੇ ਜਮੀਨ ਦੀ ਉਪਜਾਊ ਸ਼ਕਤੀ ਘਟਣ ਬਾਰੇ ਜਾਣੂੰ ਕਰਵਾਉਣ ਸਮੇਤ  ਦੱਸਿਆ ਗਿਆ ਕਿ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਕੇ ਜਮੀਨ ਉਪਜਾਊ ਸ਼ਕਤੀ ਵੱਧਦੀ ਹੈ ਜਿਸ ਨਾਲ ਰਸਾਇਣਕ ਖਾਦਾਂ/ਕੀੜੇਮਾਰ ਦਵਾਈਆਂ ਦੀ ਵਰਤੋਂ ਘੱਟ ਹੁੰਦੀ ਹੈ।
ਸ੍ਰੀ ਮੋਹੀ ਨੇ ਦੱਸਿਆ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾਵਾਂ ਵਿੱਚ ਸਰਕਾਰ ਵਲੋਂ ਸਬਸਿਡੀ ‘ਤੇ ਸੰਦ ਮੁਹੱਈਆ ਕਰਵਾਏ ਗਏ ਹਨ, ਉਹਨਾਂ ਦੀ ਵਰਤੋਂ ਕੀਤੀ ਜਾਵੇ। ਇਸ ਤੋਂ ਇਲਾਵਾ ਪਾਣੀ ਨੂੰ ਦੁਸ਼ਿਤ ਨਾ ਕਰਨ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।

Leave a Reply

Your email address will not be published. Required fields are marked *