ਪਟਿਆਲਾ, 28 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ : ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਨਾ ਕੇਵਲ ਆਪਣੇ ਰਾਜ ‘ਚ ਸਗੋਂ ਵਿਦੇਸ਼ਾਂ ਵਿਚ ਵੀ ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਯੂਰਪ ਵਿਚ ਨਰਸਾਂ ਦੀਆਂ 10 ਅਸਾਮੀਆਂ ਲਈ ਆਨਲਾਈਨ ਇੰਟਰਵਿਊ ਕੀਤੀ ਜਾਣੀ ਹੈ, ਜਿਸ ਲਈ ਲੜਕੇ ਤੇ ਲੜਕੀਆਂ ਦੋਵੇਂ ਯੋਗ ਹਨ।
  ਇਸ ਸਬੰਧੀ ਜਾਣਕਾਰੀ ਦਿੰਦਿਆ ਰੋਜ਼ਗਾਰ ਉਤਪਤੀ ਤੇ ਟਰੇਨਿੰਗ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਉਕਤ ਅਸਾਮੀਆਂ ਲਈ ਯੋਗਤਾ ਏ.ਐਨ.ਐਮ., ਜੀ.ਐਨ.ਐਮ.ਅਤੇ ਬੀ.ਐਸ.ਸੀ. ਨਰਸਿੰਗ ਹੈ ਅਤੇ ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 40 ਸਾਲ ਤੱਕ ਹੈ। ਉਨ੍ਹਾਂ ਦੱਸਿਆ ਇਸ ਖੇਤਰ ਵਿਚ ਦੋ ਤੋਂ ਤਿੰਨ ਸਾਲ ਦਾ ਤਜਰਬਾ ਹੋਣਾ ਲਾਜ਼ਮੀ ਹੈ ਅਤੇ ਚਾਹਵਾਨ ਉਮੀਦਵਾਰ ਆਪਣੀ ਰਜਿਸਟਰੇਸ਼ਨ ਕਰਨ ਲਈ https://forms.gle/oNkS3N1NiNGo95Z18 ਲਿੰਕ ‘ਤੇ ਕਲਿਕ ਕਰਕੇ ਰਜਿਸਟਰ ਹੋ ਸਕਦੇ ਹਨ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ9877610877 ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *