ਪਟਿਆਲਾ, 28 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਜ਼ਿਲ੍ਹਾ ਪਟਿਆਲਾ ਵਿਚ 38 ਕੋਵਿਡ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹਾ ਵਿੱਚ ਪ੍ਰਾਪਤ 955 ਦੇ ਕਰੀਬ ਰਿਪੋਰਟਾਂ ਵਿਚੋਂ 38 ਕੋਵਿਡ ਪੋਜ਼ੀਟਿਵ ਪਾਏ ਗਏ ਹਨ। ਇਸ ਤਰਾਂ ਜ਼ਿਲ੍ਹਾ ਵਿਚ ਪੋਜ਼ੀਟਿਵ ਕੇਸਾਂ ਦੀ ਗਿਣਤੀ 12,722 ਹੋ ਗਈ ਹੈ। ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 18 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜ਼ਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12053 ਹੋ ਗਈ ਹੈ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 294 ਹੈ।

ਪੋਜ਼ੀਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 38 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 17, ਸਮਾਣਾ ਤੋਂ 2, ਨਾਭਾ ਤੋਂ 1, ਬਲਾਕ ਭਾਦਸੋਂ ਤੋਂ 5, ਬਲਾਕ ਕੌਲੀ ਤੋਂ 5, ਬਲਾਕ ਕਾਲੋਮਾਜਰਾ ਤੋਂ 4, ਬਲਾਕ ਹਰਪਾਲਪੁਰ ਤੋਂ 1 ਅਤੇ ਬਲਾਕ ਸ਼ੁਤਰਾਣਾ ਤੋਂ 3 ਕੇਸ ਰਿਪੋਰਟ ਹੋਏ ਹਨ। ਪਟਿਆਲਾ ਸ਼ਹਿਰ ਦੇ ਵਿਜੇ ਨਗਰ, ਰਘਬੀਰ ਨਗਰ, ਆਜਾਦ ਨਗਰ, ਲਹਿਲ ਕਲੋਨੀ, ਸਦਰ ਬਜਾਰ, ਸੇਵਕ ਕਲੋਨੀ, ਅਮਨ ਨਗਰ, ਫਾਟਕ ਵਿਹਾਰ, ਮਾਡਲ ਟਾਉਨ, ਚੌੜਾਂ ਕੈਂਪ, ਗੁਰੂ ਰਾਮ ਦਾਸ ਨਗਰ, ਸਰਾਭਾ ਨਗਰ, ਨਿਉ ਬਿਸ਼ਨ ਨਗਰ, ਸਮਾਣਾ ਦੇ ਪ੍ਰਤਾਪ ਕਲੋਨੀ, ਘੜਾਮਾ ਪੱਤੀ, ਨਾਭਾ ਦੇ ਬੀਰ ਸਿੰਘ ਕਲੋਨੀ ਤੋਂ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।

ਡਾ. ਮਲਹੋਤਰਾ ਨੇ ਦੱਸਿਆ ਕਿ ਬਲਾਕ ਕਾਲੋਮਾਜਰਾ ਦੇ ਪਿੰਡ ਜਨਸੁਈ ਦੀ ਰਹਿਣ ਵਾਲੀ 42 ਸਾਲਾ ਅੋਰਤ ਜੋ ਨਿੱਜੀ ਹਸਪਤਾਲ ਵਿੱਚ ਦਾਖਲ ਸੀ, ਦੀ ਮੌਤ ਹੋਣ ਕਾਰਣ ਕੋਵਿਡ ਪੋਜ਼ੀਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 375 ਹੋ ਗਈ ਹੈ।

Leave a Reply

Your email address will not be published. Required fields are marked *