ਚੰਡੀਗੜ੍ਹ, 28 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ 2020 ਨੂੰ ਲੈਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਵਿਭਾਗ ਵੱਲੋਂ 6 ਮਾਰਚ 2020 ਨੂੰ ਇਸ਼ਤਿਹਾਰ ਦਿੱਤਾ ਗਿਆ ਸੀ। ਇਨਾਂ ਅਸਾਮੀਆਂ ਲਈ ਲਿਖਤੀ ਪੇਪਰ 29 ਨਵੰਬਰ ਨੂੰ ਸਵੇਰੇ 10 ਵਜੇ ਤੋਂ 11.40 ਵਜੇ ਤੱਕ ਲਿਆ ਜਾਵੇਗਾ। ਇਸ ਤਰਾਂ ਇਹ ਪੇਪਰ ਕੁੱਲ 100 ਮਿੰਟ ਦਾ ਹੋਵੇਗਾ। ਇਸ ਭਰਤੀ ਨਾਲ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਪੂਰੀ ਹੋ ਜਾਵੇਗੀ।

Leave a Reply

Your email address will not be published. Required fields are marked *