-ਸੈਨਿਕਾਂ/ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਦਾਖਲੇ ‘ਚ ਦਿੱਤੀ ਜਾਵੇਗੀ ਪਹਿਲ

ਪਟਿਆਲਾ, 29 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਪਟਿਆਲਾ ਵਿਖੇ 9 ਨਵੰਬਰ ਤੋਂ ਕੰਪਿਊਟਰ ਟਰੇਨਿੰਗ ਦੇ ਸ਼ਾਰਟ ਟਰਮ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਸ. ਐਮ.ਐਸ. ਰੰਧਾਵਾ ਨੇ ਦੱਸਿਆ ਕਿ ਸੈਂਟਰ ਵਿਖੇ ਕੰਪਿਊਟਰ ਦੇ ਸ਼ਾਰਟ ਟਰਮ ਕੋਰਸ ਕਰਵਾਏ ਜਾਣਗੇ ਜਿਸ ਵਿੱਚ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ, ਤਿੰਨ ਮਹੀਨੇ ਦੇ ਸੀ ਤੇ ਸੀ ਪਲਸ ਪਲਸ ਦੇ ਪ੍ਰੋਗਰਾਮਿੰਗ ਕੋਰਸ ਤੇ ਐਚ.ਟੀ.ਐਮ.ਐਲ. ਅਤੇ ਵੈਬ ਡਿਜ਼ਾਇਨਿੰਗ ਦਾ ਚਾਰ ਮਹੀਨੇ ਦੇ ਕੋਰਸ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਤੋਂ ਇਨ੍ਹਾਂ ਕੋਰਸਾਂ ਲਈ ਘੱਟ ਫੀਸ ਲਈ ਜਾਵੇਗੀ ਅਤੇ ਆਮ ਵਿਦਿਆਰਥੀਆਂ ਵੀ ਇਹ ਕੋਰਸ ਕਰ ਸਕਦੇ ਹਨ ਪਰ ਫੀਸਾਂ ‘ਚ ਕੋਈ ਰਿਆਇਤ ਨਹੀਂ ਹੋਵੇਗੀ।  ਉਨ੍ਹਾਂ ਦੱਸਿਆ ਇਨ੍ਹਾਂ ਕੋਰਸਾਂ ‘ਚ ਸੀਟਾਂ ਸੀਮਤ ਹਨ ਤੇ ਸੈਨਿਕਾਂ/ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਪਹਿਲ ਦੇ ਆਧਾਰ ਤੇ ਦਾਖਲਾ ਦਿੱਤਾ ਜਾਵੇਗਾ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਕਲਾਸਾਂ ਦਾ ਸਮਾਂ 2 ਘੰਟੇ ਦਾ ਹੋਵੇਗਾ ਅਤੇ ਕਲਾਸਾਂ ਦੇ ਬੈਚ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਚੱਲਣਗੇ। ਉਨ੍ਹਾਂ ਦੱਸਿਆ ਕਿ ਕੋਰਸਾਂ ਸਬੰਧੀ ਵਧੇਰੇ ਜਾਣਕਾਰੀ ਲਈ ਫੋਨ ਨੰ:0175-2361188 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *