ਪਟਿਆਲਾ, 21 ਨਵੰਬਰ : ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਅਫ਼ਸਰ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਲੜਕੀਆਂ ਲਈ ਟਰਾਈਡੈਂਟ ਕੰਪਨੀ ਬਰਨਾਲਾ ਵਿਖੇ ਸਟਿਚਿੰਗ, ਵਿਵਿੰਗ ਅਤੇ ਚੈਕਿੰਗ/ਪੈਕਿੰਗ ਆਦਿ ਅਸਾਮੀਆਂ ਲਈ ਰੋਜ਼ਗਾਰ ਦਾ ਸੁਨਹਿਰੀ ਮੌਕਾ ਉਪਲਬਧ ਕਰਾਇਆ ਜਾ ਰਿਹਾ ਹੈ।
  ਉਨ੍ਹਾਂ ਦੱਸਿਆ ਕਿ ਟਰਾਈਡੈਂਟ ਕੰਪਨੀ ਬਰਨਾਲਾ ਵੱਲੋਂ ਲੜਕੀਆਂ ਨੂੰ 18 ਹਜ਼ਾਰ ਪ੍ਰਤੀ ਮਹੀਨਾ ਤਨਖਾਹ ਅਤੇ ਰਹਿਣ ਲਈ ਮੁਫ਼ਤ ਹੋਸਟਲ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 24 ਨਵੰਬਰ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ”https://forms.gle/35K95MfaCCryLogt8” ਲਿੰਕ ‘ਤੇ ਗੂਗਲ ਫਾਰਮ 24 ਨਵੰਬਰ ਸ਼ਾਮ 5 ਵਜੇ ਤੱਕ ਭਰ ਸਕਦੇ ਹਨ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਹੈਲਪਲਾਈਨ ਨੰਬਰ 9877610877 ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *