-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪਰਨੀਤ ਕੌਰ, ਬ੍ਰਹਮ ਮਹਿੰਦਰਾ ਤੇ ਹੋਰ ਸ਼ਖ਼ਸੀਅਤਾਂ ਨੇ ਸ਼ੋਕ ਸੁਨੇਹੇ ਭੇਜੇ
-ਬ੍ਰਿਜ ਲਾਲ ਗੋਇਲ ਨੇ ਕੁਰਸੀ ਦੇ ਲਾਲਚ ਤੋਂ ਉਪਰ ਉਠਕੇ ਲੋਕਾਂ ਦੀ ਸੱਚੀ ਸੇਵਾ ਕੀਤੀ – ਧਰਮਸੋਤ
-ਪਾਰਟੀ ਦੇ ਵਫ਼ਾਦਾਰ ਸਿਪਾਹੀ ਤੇ ਸਿਧਾਂਤਾਂ ਨੂੰ ਪ੍ਰਣਾਈ ਸ਼ਖ਼ਸੀਅਤ ਸਨ ਬ੍ਰਿਜ ਲਾਲ ਗੋਇਲ – ਵਿਜੈ ਇੰਦਰ ਸਿੰਗਲਾ

ਪਟਿਆਲਾ, 22 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸਾਬਕਾ ਵਿਧਾਇਕ ਸ੍ਰੀ ਬ੍ਰਿਜ ਲਾਲ ਗੋਇਲ ਨਮਿਤ ਸ੍ਰੀ ਗਰੁੜ ਪੁਰਾਣ ਦੇ ਪਾਠ ਮਗਰੋਂ ਹੋਏ ਸ਼ਰਧਾਂਜਲੀ ਸਮਾਰੋਹ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਅਤੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਤੋਂ ਇਲਾਵਾ ਵੱਡੀ ਗਿਣਤੀ ਸ਼ਖ਼ਸੀਅਤਾਂ ਤੇ ਸੰਸਥਾਵਾਂ ਨੇ ਸ਼ੋਕ ਸੁਨੇਹੇ ਭੇਜ ਕੇ ਗੋਇਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇੱਥੇ ਸਮਾਨੀਆ ਗੇਟ ਨੇੜੇ ਸਥਿਤ ਗੀਤਾ ਭਵਨ ਵਿਖੇ ਸ਼ਰਧਾਂਜਲੀ ਸਮਾਰੋਹ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜਿਆ ਸ਼ੋਕ ਸੁਨੇਹਾ ਪੜ੍ਹਦਿਆਂ ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸ੍ਰੀ ਬ੍ਰਿਜ ਲਾਲ ਗੋਇਲ ਨੇ ਸਾਰੀ ਉਮਰ ਕੁਰਸੀ ਦੇ ਲਾਲਚ ਤੋਂ ਉਪਰ ਉਠਕੇ ਲੋਕਾਂ ਦੀ ਸੱਚੀ ਸੇਵਾ ਕੀਤੀ। ਉਨ੍ਹਾਂ ਨੇ ਮਰਹੂਮ ਸ੍ਰੀ ਗੋਇਲ ਨਾਲ ਆਪਣੀ ਸਾਢੇ ਤਿੰਨ ਦਹਾਕੇ ਪੁਰਾਣੀ ਸਾਂਝ ਦਾ ਜਿਕਰ ਕੀਤਾ। ਸ੍ਰੀ ਗੋਇਲ ਨੂੰ ਲੋਕਾਂ ਦਾ ਸੱਚਾ ਹਮਦਰਦ ਦੱਸਦਿਆਂ ਸ. ਧਰਮਸੋਤ ਨੇ ਕਿਹਾ ਕਿ ਸ੍ਰੀ ਗੋਇਲ ਉਨ੍ਹਾਂ ਨੂੰ ਉਸ ਵੇਲੇ ਵੀ ਐਨਾ ਮਾਣ ਤੇ ਸਤਿਕਾਰ ਦਿੰਦੇ ਸਨ, ਜਦੋਂ ਉਹ ਉਨ੍ਹਾਂ ਦੇ ਕਿਸੇ ਵੀ ਕੰਮ ਨਹੀਂ ਸਨ ਆ ਸਕਦੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੋਇਲ ਕਾਂਗਰਸ ਪਾਰਟੀ ਦੇ ਟਕਸਾਲੀ ਆਗੂ ਸਨ ਤੇ ਉਨ੍ਹਾਂ ਨੇ ਕੁਰਸੀ ਦੇ ਲਾਲਚ ‘ਚ ਆ ਕੇ ਕਦੇ ਪਾਰਟੀ ਨਹੀਂ ਬਦਲੀ ਤੇ ਮਰਦੇ ਦਮ ਤੱਕ ਪਾਰਟੀ ਦੇ ਨਾਲ ਖੜ੍ਹੇ ਰਹੇ। ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦਾ ਸ਼ੋਕ ਸੁਨੇਹਾ ਪੜ੍ਹਦਿਆਂ ਸ. ਧਰਮਸੋਤ ਨੇ ਕਿਹਾ ਕਿ ਸ੍ਰੀ ਗੋਇਲ ਇੱਕ ਸੰਪੂਰਨ ਜਿੰਦਗੀ ਜਿਊਂ ਕੇ ਗਏ ਹਨ, ਉਨ੍ਹਾਂ ਦੇ ਜਾਣ ਨਾਲ ਪਰਿਵਾਰ ਸਮੇਤ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਵੱਡਾ ਘਾਟਾ ਪਿਆ ਹੈ।
ਪੰਜਾਬ ਦੇ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸ੍ਰੀ ਬ੍ਰਿਜ ਲਾਲ ਗੋਇਲ ਨੂੰ ਸ਼ਰਧਾ ਦੇ ਫੁਲ ਭੇਟ ਕਰਦਿਆਂ ਕਿਹਾ ਕਿ ਸ੍ਰੀ ਗੋਇਲ ਸਿਧਾਂਤਾਂ ਨੂੰ ਪ੍ਰਣਾਈ ਹੋਈ ਸ਼ਖ਼ਸੀਅਤ ਹੋਣ ਦੇ ਨਾਲ-ਨਾਲ ਪਾਰਟੀ ਦੇ ਇੱਕ ਵਫ਼ਾਦਾਰ ਅਤੇ ਇਮਾਨਦਾਰ ਸਿਪਾਹੀ ਸਨ। ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਸ੍ਰੀ ਗੋਇਲ ਨਾਲ ਆਪਣੀ ਪਰਿਵਾਰਕ ਸਾਂਝ ਦਾ ਜਿਕਰ ਕਰਦਿਆਂ ਸਮੁੱਚੀਆਂ ਸ਼ਖ਼ਸੀਅਤਾਂ ਦਾ ਗੋਇਲ ਪਰਿਵਾਰ ਦੀ ਤਰਫ਼ੋਂ ਧੰਨਵਾਦ ਕੀਤਾ।
ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦਾ ਸ਼ੋਕ ਸੁਨੇਹਾ ਲੈ ਕੇ ਪੁੱਜੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਮੋਹਿਤ ਮਹਿੰਦਰਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸ੍ਰੀ ਬ੍ਰਹਮ ਮਹਿੰਦਰਾ ਨੂੰ ਕਾਂਗਰਸ ਪਾਰਟੀ ‘ਚ ਲੈਕੇ ਆਉਣ ਵਾਲੇ ਮਰਹੂਮ ਸ੍ਰੀ ਬ੍ਰਿਜ ਲਾਲ ਗੋਇਲ ਸਨ। ਇਸ ਮੌਕੇ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ ਅਤੇ ਸ੍ਰੀ ਰਾਕੇਸ਼ ਪਾਂਡੇ ਨੇ ਵੀ ਸ੍ਰੀ ਗੋਇਲ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਜਦੋਂਕਿ ਸ੍ਰੀਮਤੀ ਪਰਨੀਤ ਕੌਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਬੀਬਾ ਜੈਇੰਦਰ ਕੌਰ ਵੱਲੋਂ ਭੇਜਿਆ ਸ਼ੋਕ ਸੁਨੇਹਾ ਪਨਗ੍ਰੇਨ ਦੇ ਡਾਇਰੈਕਟਰ ਸ੍ਰੀ ਰਜਨੀਸ਼ ਸ਼ੋਰੀ ਲੈ ਕੇ ਪੁੱਜੇ।
ਇਸ ਮੌਕੇ ਸ੍ਰੀ ਬ੍ਰਿਜ ਲਾਲ ਗੋਇਲ ਦੀ ਧਰਮ ਪਤਨੀ ਸ੍ਰੀਮਤੀ ਰਮਾ ਗੋਇਲ, ਸਪੁੱਤਰ ਸੀ.ਏ. ਸਤੀਸ਼ ਗੋਇਲ ਅਤੇ ਸੰਜੀਵ ਗੋਇਲ ਬਿੱਟੂ, ਪੁੱਤਰੀ ਨੇਹਾ ਅਗਰਵਾਲ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਬਲਾਕ ਪ੍ਰਧਾਨ ਤੇ ਕੌਂਸਲਰ ਅਤੁਲ ਜੋਸ਼ੀ ਨੇ ਮੰਚ ਸੰਚਾਲਨ ਕੀਤਾ। ਜਿਕਰਯੋਗ ਹੈ ਕਿ ਸ੍ਰੀ ਬ੍ਰਿਜ ਲਾਲ ਗੋਇਲ 1972 ‘ਚ ਹਲਕਾ ਰਾਜਪੁਰਾ ਤੋਂ ਵਿਧਾਇਕ ਚੁਣੇ ਗਏ ਸਨ। ਉਹ ਪਨਸਪ ਅਤੇ ਪੰਜਾਬ ਪਸ਼ੂ ਧਨ ਵਿਕਾਸ ਬੋਰਡ ਦੇ ਵੀ ਚੇਅਰਮੈਨ ਰਹੇ। ਸ੍ਰੀ ਗੋਇਲ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਪੀਪੀਸੀਸੀ ਦੇ ਮੀਤ ਪ੍ਰਧਾਨ ਵਜੋਂ ਵੀ ਲੰਮਾ ਸਮਾਂ ਸੇਵਾਵਾਂ ਨਿਭਾਈਆਂ।
ਸ਼ਰਧਾਂਜਲੀ ਸਮਾਰੋਹ ਮੌਕੇ ਪੀਆਰਟੀਸੀ ਦੇ ਚੇਅਰਮੈਨ ਕੇ.ਕੇ. ਸ਼ਰਮਾ, ਪੰਜਾਬ ਸੂਚਨਾ ਕਮਿਸ਼ਨਰ ਸੰਜੀਗ ਗਰਗ, ਮੇਅਰ ਸੰਜੀਵ ਸ਼ਰਮਾ ਬਿੱਟੂ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸੰਤੋਖ ਸਿੰਘ, ਇੰਪਰੂਵਮੈਂਟ ਟਰਸਟ ਚੇਅਰਮੈਨ ਸੰਤ ਬਾਂਗਾ, ਪੀਆਰਟੀਸੀ ਦੇ ਸਾਬਕਾ ਚੇਅਰਮੈਨ ਵੇਦ ਪ੍ਰਕਾਸ਼ ਗੁਪਤਾ, ਖਾਦੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਅਨਿਲ ਮਹਿਤਾ, ਪੇਡਾ ਸੀਨੀਅਰ ਵਾਈਸ ਚੇਅਰਮੈਨ ਅਨਿਲ ਮੰਗਲਾ, ਮਹਿਲਾ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਗੋਪਾਲ ਸਿੰਗਲਾ, ਕੇ.ਕੇ. ਸਹਿਗਲ, ਡਾ. ਦਰਸ਼ਨ ਸਿੰਘ ਘੁੰਮਣ, ਬਲਾਕ ਪ੍ਰਧਾਨ ਨਰੇਸ਼ ਦੁੱਗਲ, ਹਰਦੇਵ ਸਿੰਘ ਬੱਲੀ, ਹਰਵਿੰਦਰ ਸਿੰਘ ਨਿੱਪੀ, ਨਿਖਿਲ ਬਾਤਿਸ਼ ਸ਼ੇਰੂ ਪੰਡਿਤ, ਪੰਜਾਬ ਕਾਂਗਰਸ ਦੇ ਸਕੱਤਰ ਰਜਿੰਦਰ ਸ਼ਰਮਾ, ਭਗਵਾਨ ਦਾਸ ਜੁਨੇਜਾ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਇੰਦਰਮੋਹਨ ਸਿੰਘ ਬਜਾਜ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਮਹੇਸ਼ ਸ਼ਰਮਾ ਪਿੰਕੀ, ਕੌਂਸਲਰ ਰਜਿੰਦਰ ਸ਼ਰਮਾ, ਅਨੁਜ ਤ੍ਰਿਵੇਦੀ, ਵਿਪਨ ਸ਼ਰਮਾ, ਵਿਨੋਦ ਢੂੰਡੀਆ, ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ, ਮਹੰਤ ਵਿਜੇ ਨਾਥ, ਵਧੀਕ ਸੈਸ਼ਨ ਜੱਜ ਸੰਜੇ ਅਗਨੀਹੋਤਰੀ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਨਿਰਮਲ ਭੱਟੀਆਂ, ਚੇਅਰਮੈਨ ਮਦਨ ਲਾਲ ਡਕਾਲਾ, ਸਰਪੰਚ ਕੱਲਰਭੈਣੀ ਹਰਪਾਲ ਸਿੰਘ ਸਮੇਤ ਵੱਡੀ ਗਿਣਤੀ ‘ਚ ਰਿਸ਼ਤੇਦਾਰ, ਦੋਸਤ ਮਿੱਤਰ ਤੇ ਹੋਰ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *