‘ਆਪ’ ਵਲੋਂ ਕਿਸਾਨਾਂ ਦੇ ਹਿੱਤਾਂ ਨੂੰ ਸਾਬੋਤਾਜ ਕਰਨ ਦੀ ਸੋਚੀ-ਸਮਝੀ ਕੋਸ਼ਿਸ਼ : ਵਿੱਤ ਮੰਤਰੀ

ਚੰਡੀਗੜ੍ਹ, 24 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਉੱਚ ਤਾਕਤੀ ਕਮੇਟੀ ਦੀ ਮੀਟਿੰਗ ਦੀ ਕਾਰਵਾਈ ਸਪੱਸ਼ਟ ਕਰਦੀ ਹੈ ਕਿ ਤਿੰਨੋਂ ਵਿਵਾਦਪੂਰਨ ਖੇਤੀ ਬਿੱਲਾਂ ਨੂੰ ਕਦੇ ਵੀ ਪੰਜਾਬ ਸਰਕਾਰ ਜਾਂ ਕਿਸੇ ਵੀ ਮੰਤਰੀ ਨਾਲ ਕਿਸੇ ਵੀ ਮੀਟਿੰਗ ਵਿਚ ਵਿਚਾਰਿਆ ਨਹੀਂ ਗਿਆ।
ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਦੀ ਕਾਰਵਾਈ  ਪਹਿਲਾਂ ਹੀ ਜਨਤਕ ਤੌਰ ’ਤੇ ਜਾਰੀ ਕੀਤੀ ਜਾ ਚੁੱਕੀ ਹੈ।  ਜੋ ਕੋਈ  ਵਿਅਕਤੀ ਵੀ ਇਸ ਕਾਰਵਾਈ (ਮਿਨਟਸ) ਨੂੰ ਪੜਦਾ ਹੈ ਤਾਂ ਉਸਨੂੰ ਪਤਾ ਲਗ ਜਾਵੇਗਾ ਕਿ ਖੇਤੀ ਬਿੱਲਾਂ ਨੂੰ ਨਾ ਤਾਂ ਉਭਾਰਿਆ ਗਿਆ ਅਤੇ ਨਾ ਹੀ ਵਿਚਾਰਿਆ ਗਿਆ ਅਤੇ ਨਾ ਹੀ ਉਹ (ਖੇਤੀ ਬਿੱਲ) ਮੀਟਿੰਗ ਦੇ ਏਜੰਡੇ ਵਿਚ ਸ਼ਾਮਲ ਸਨ। ਇਹ ਪ੍ਰਗਟਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ।
ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਉਹ 18 ਸਤੰਬਰ, 2020 ਨੂੰ ਮੀਟਿੰਗ ਦੀ ਕਾਰਵਾਈ ਸਬੰਧੀ ਅੱਠ ਪੰਨਿਆਂ ਦੀ ਜਾਣਕਾਰੀ ਪਹਿਲਾਂ ਹੀ  ਜਨਤਕ ਕਰ ਚੁੱਕੇ ਹਨ। ਇਸ ਤੋਂ ਇਲਾਵਾ ਕਿਸੇ ਵੀ ਪ੍ਰਸ਼ਨ ਨੂੰ ਸਪੱਸ਼ਟ ਕਰਨ ਲਈ ਉਨਾਂ ਨੇ 24 ਸਤੰਬਰ, 2020 ਨੂੰ ਪੂਰੇ ਮੁੱਦੇ ਨੂੰ ਵਿਸਥਾਰ ਨਾਲ ਸੰਬੋਧਿਤ ਕੀਤਾ ਸੀ। ਇਸ ਪ੍ਰੈਸ ਕਾਨਫਰੰਸ ਦੀ ਵੀਡੀਓ ਜਨਤਕ ਤੌਰ ’ਤੇ ਉਪਲਬਧ ਹੈ।ਮੀਟਿੰਗ ਸਬੰਧੀ ਕਾਰਵਾਈ ਦੀ ਜਾਣਕਾਰੀ ਹੇਠ ਦਿੱਤੇ ਿਕ ’ਤੇ ਦੇਖੀ ਜਾ ਦੇਖੀ/ਪੜੀ ਜਾ ਸਕਦੀ ਹੈਦਸਤਾਵੇਜ਼ ਸਬੰਧੀ ਿਕ : 

ਵੀਡੀਓ ਸਬੰਧੀ ਕਿ : 
https://twitter.com/PunjabGovtIndia/status/1309017751760113665

ਵਿੱਤ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਹਮਾਇਤ ਕਰਨ ਦੀ ਥਾਂ ਆਮ ਆਦਮੀ ਪਾਰਟੀ  ਵੀ  ਭਾਜਪਾ ਅਤੇ ਅਕਾਲੀ ਦਲ ਵਾਂਗ ਮਿਹਨਤਕਸ਼  ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਾਉਣ ਅਤੇ ਬਦਨਾਮ ਕਰਨ ਲਈ ਉਸੇ ਲੀਹ ’ਤੇ ਤੁਰ ਪਈ ਹੈ।“ ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਐਨ.ਡੀ.ਏ. ਸਰਕਾਰ ਅਤੇ ‘ਆਪ’ ਰਲ਼-ਮਿਲਕੇ ਲੋਕਾਂ ਨੂੰ ਰਾਹ ਤੋਂ ਭਟਕਾਉਣ ਲਈ ਗੁੰਮਰਾਹਕੁੰਨ ਬਿਆਨਬਾਜ਼ੀ ਕਰ ਰਹੀਆਂ ਹਨ। ਉਹਨਾਂ ਕਿਹਾ, ‘‘ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਉੱਚ ਤਾਕਤੀ ਕਮੇਟੀ ਦੀ ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਜਨਤਕ ਹੋਣ ਦੇ ਬਾਵਜੂਦ ਵੀ ਪਤਾ ਨਹੀਂ ਕਿਉਂ ਇਸ ਮੁੱਦੇ ਨੂੰ ਵਾਰ ਵਾਰ ਚੁੱਕ ਕੇ ਕਿਸਾਨਾਂ ਦੇ ਸੰਘਰਸ਼ ਪ੍ਰਤੀ ਸ਼ੰਕੇ ਖੜੇ ਕੀਤੇ ਜਾ ਰਹੇ ਹਨ। ’’ 
ਮਨਪ੍ਰੀਤ ਬਾਦਲ ਨੇ ਕਿਹਾ ਕਿ ਕਿੰਨਾ ਚੰਗਾ ਹੁੰਦਾ ਜੇ  ‘ਆਪ’ ਅਤੇ ਅਕਾਲੀ ਦਲ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਅਤੇ ਤਾਰਪੀਡੋ ਕਰਨ ਦੀਆਂ ਕੋਸ਼ਿਸ਼ਾਂ ਕਰਨ ਦੀ ਥਾਂ ਕਿਸਾਨਾਂ ਦੇ ਇਸ ਹੱਕੀ ਸੰਘਰਸ਼ ਦੀ ਹਮਾਇਤ ਕਰਦੇ। 
ਉਹਨਾਂ ਅੱਗੇ ਕਿਹਾ ਕਿ ‘ਆਪ’ ਦੀ ਪ੍ਰੈਸ ਕਾਨਫਰੰਸ ਦਾ ਸਮਾਂ ਬਹੁਤ ਸ਼ੰਕੇ ਖੜੇ ਕਰਦੀ ਹੈ ਕਿਉਂਕਿ ਇਹ ਉਸ ਸਮੇਂ ਕਰਵਾਈ ਜਾ ਰਹੀ ਹੈ ਜਦੋਂ ਮੁਜ਼ਾਹਰਾ ਕਰ ਰਹੇ ਕਿਸਾਨਾਂ ਨੇ ਆਪਣੀ ਟਰੈਕਟਰ ਰੈਲੀ ਦਾ ਐਲਾਨ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ‘ਆਪ’ ਅਤੇ ਅਕਾਲੀ ਦਲ ਇਸ ਗੱਲੋਂ ਭੜਕ ਰਹੇ ਹਨ ਕਿ ਉਹ ਕਿਸਾਨਾਂ ਵਿਚਕਾਰ ਫੁੱਟ ਪਾਉਣ ਵਿੱਚ ਅਸਫ਼ਲ ਰਹੇ  ਅਤੇ ਇਹ ਦੋਵੇਂ ਪਾਰਟੀਆਂ  ਐਨ.ਡੀ.ਏ. ਸਰਕਾਰ ਦੇ ਬੁਲਾਰਿਆਂ ਵਾਂਗ ਕੰਮ ਕਰ ਰਹੇ ਹਨ।
ਉਹਨਾਂ ਕਿਹਾ ਕਿ ਹੁਣ ਇਹ ਬਹਿਸ ‘ਆਪ’ ਅਤੇ ਅਕਾਲੀ ਦਲ  ਦੀਆਂ ਕੋਸ਼ਿਸ਼ਾਂ ਤੋਂ ਬਹੁਤ ਅੱਗੇ ਲੰਘ ਗਈ ਹੈ । ਇਸ ਦਾ ਹੱਲ ਤਾਂ ਹੀ ਸੰਭਵ ਹੈ ਜੇਕਰ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਦਿੱਤਾ ਜਾਵੇ ਅਤੇ ਉਹੀ ਰਾਹ ਅਪਣਾਇਆ ਜਾਵੇ ਜੋ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਪਣਾਇਆ ਹੈ।

Leave a Reply

Your email address will not be published. Required fields are marked *