ਚੰਡੀਗੜ੍ਹ, 10 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇ.ਪੀ ਦਲਾਲ ਨੇ ਕਿਹਾ ਕਿ ਰਾਜ ਦਾ 2021-2022 ਬਜਟ ਕਿਸਾਨਾਂ ਦੀ ਆਮਦਨ ਵਧਾਉਣ ਲਈ ਬਹੁਤ ਮਹਤੱਵਪੂਰਣ ਸਾਬਤ ਹੋਵੇਗਾ। ਖੇਤੀਬਾੜੀ ਖੇਤਰ ਨੂੰ ਅਲਾਟ ਕੀਤੇ ਜਾਣ ਵਾਲੇ ਬਜਟ ਵਿਚ ਚੰਗਾ-ਖਾਸਾ ਵਾਧਾ ਹੋਣ ਦੀ ਸੰਭਾਵਨਾ ਹੈ। ਰਾਜ ਸਰਕਾਰ ਅਜਿਹੀ ਨੀਤੀਆਂ ਬਨਾਉਣ ਲਈ ਕੰਮ ਕਰ ਰਹੀ ਹੈ ਜਿਸ ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਸਾਲ 2020-2021 ਵਿਚ ਖੇਤੀਬਾੜੀ ਖੇਤਰ ਨੂੰ 3270 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਸੀ। ਇਸ ਸਾਲ ਇਸ ਦੇ ਵੱਧਣ ਦੀ ਸੰਭਾਵਨਾ ਹੈ ਜੋ ਕਿਸਾਨਾਂ ਨੂੰ ਆਪਣੀ ਖੇਤੀਬਾੜੀ ਤਕਨੀਕਾਂ ਨੂੰ ਉਨੱਤ ਕਰਨ ਅਤੇ ਅੱਗੇ ਵੱਧਣ ਵਿਚ ਮਦਦ ਕਰੇਗਾ। ਮੀਟਿੰਗ ਵਿਚ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇਵੇਂਦਰ ਸਿੰਘ ਤੋਂ ਇਲਾਵਾ ਕਈ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *