ਚੰਡੀਗੜ੍ਹ, 18 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਕਿਹਾ ਕਿ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ‘ਤੇ ਕਿਸਾਨਾਂ ਵੱਲੋਂ ਹਰ ਏਕੜ ਵਿਚ ਬੋਈ ਗਈ ਫਸਲ ਦਾ ਵੇਰਵਾ ਦਰਜ ਕਰਵਾਇਆ ਜਾਣਾ ਚਾਹੀਦਾ ਹੈ। ਨਾਲ ਹੀ, ਜੇਕਰ ਜਮੀਨ ਦਾ ਕੋਈ ਟੁਕੜਾ ਖਾਲੀ ਪਿਆ ਹੈ ਤਾਂ ਉਸ ਦੀ ਵੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਇਹ ਗਲ ਹਰਿਆਣਾ ਕਿਸਾਨ ਭਲਾਈ ਅਥਾਰਿਟੀ ਦੀ ਮੀਟਿੰਗ ਦੌਰਾਨ ਕਹੀ। ਮੀਟਿੰਗ ਵਿਚ ਬਿਜਲੀ ਅਤੇ ਨਵੀਨ ਤੇ ਨਵੀਕਰਣੀ ਉਰਜਾ ਮੰਤਰੀ ਰਣਜੀਤ ਸਿੰਘ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇ.ਪੀ. ਦਲਾਲ ਅਤੇ ਸਹਿਕਾਰਿਤਾ ਮੰਤਰੀ ਬਨਵਾਰੀ ਲਾਲ ਵੀ ਮੌਜੂਦ ਸਨ।

 ਮੀਟਿੰਗ ਵਿਚ ਦਸਿਆ ਗਿਆ ਕਿ ਇਸ ਸਮੇਂ 92 ਲੱਖ ਏਕੜ ਜਮੀਨ ਤਸਦੀਕ ਹੈ ਜਿਸ ਵਿੱਚੋਂ ਲਗਭਗ 68 ਲੱਖ ਏਕੜ ਜਮੀਨ ‘ਤੇ ਖੇਤੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਇਸ ਵਿੱਚੋਂ 24 ਲੱਖ ਏਕੜ ਜਮੀਨ ਦਾ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਉਸ ਦੀ ਵਰਤੋ ਕਿਸ ਰੂਪ ਵਿਚ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੇਰੀ ਫਸਲ-ਮੇਬਾ ਬਿਊਰਾ ਯੋਜਨਾ ਦੇ ਤਹਿਤ ਫਸਲ ਦੀ ਤਸਦੀਕ ਦਾ ਮੈਕੇਨਿਜਮ ਮਜਬੂਤ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਭਵਿੱਖ ਵਿਚ ਫਸਲ ਖਰੀਦ ਦੀ ਸੌ-ਫੀਸਦੀ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾਵੇ। ਮਨੋਹਰ ਲਾਲ ਨੇ ਕਿਹਾ ਕਿ ਸਿਰਫ ਖੇਤੀਬਾੜੀ ਨਾਲ ਕਿਸਾਨਾਂ ਦੀ ਆਮਦਨ ਵਧਾਉਣਾ ਮੁਸ਼ਕਲ ਹੈ। ਇਸ ਦੇ ਲਈ ਬਾਗਬਾਨੀ, ਫਲੋਰੀਕਲਚਰ, ਪਸ਼ੂਪਾਲਣ ਅਤੇ ਮੱਛੀ ਪਾਲਣ ਵਰਗੇ ਖੇਤੀਬਾੜੀ ਨਾਲ ਜੁੜੇ ਕੰਮਾਂ ਨੂੰ ਪ੍ਰੋਤਸਾਹਨ ਦਿੱਤਾ ਜਾਣਾ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਪੈਰੀ-ਅਰਬਨ ਖੇਤੀਬਾੜ ਦੇ ਲਈ ਸ਼ੁਰੂ ਵਿਚ ਚਾਰ ਜਿਲ੍ਹਿਆਂ-ਸੋਨੀਪਤ, ਝੱਜਰ, ਗੁਰੂਗ੍ਰਾਮ ਅਤੇ ਫਰੀਦਾਬਾਦ ਦੇ ਲਈ ਯੋਜਨਾਵਾਂ ਤਿਆਰ ਕੀਤੀਆਂ ਜਾਣ ਤਾਂ ਜੋ ਉੱਥੇ ਸਥਾਨਕ ਜਰੂਰਤਾਂ ਦੇ ਹਿਸਾਬ ਨਾਲ ਖੇਤੀ ਕੀਤੀ ਜਾ ਸਕੇ।

Leave a Reply

Your email address will not be published. Required fields are marked *