ਨਵੀਂ ਦਿੱਲੀ, 25 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਵਪਾਰੀਆਂ ਦੀ ਸਰਵੋਤਮ ਸੰਸਥਾ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ ਜੀਐਸਟੀ ਪ੍ਰਣਾਲੀ ਨੂੰ ਸਰਲ ਬਣਾਉਣ ਦੀ ਮੰਗ ਕਰਦਿਆਂ 26 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਦੇਸ਼ ਭਰ ਦੇ 8 ਕਰੋੜ ਵਪਾਰੀ 26 ਫਰਵਰੀ ਨੂੰ ਹੋਣ ਵਾਲੇ ਭਾਰਤ ਬੰਦ ਵਿਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਆਲ ਇੰਡੀਆ ਟਰਾਂਸਪੋਰਟਰਜ਼ ਵੈੱਲਫੇਅਰ ਐਸੋਸੀਏਸ਼ਨ ਨੇ ਵਪਾਰੀਆਂ ਦੀ ਸੰਸਥਾ ਕੈਟ ਦੇ ਸਮਰਥਨ ਵਿਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਸਾਰੇ ਵਪਾਰਕ ਬਾਜ਼ਾਰ 26 ਫਰਵਰੀ ਨੂੰ ਬੰਦ ਰਹਿਣਗੇ।

Leave a Reply

Your email address will not be published. Required fields are marked *