🚩 ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦਾ ਮਾਮਲਾ..

🚩 ਇਹ ਕਿਸ ਤਰ੍ਹਾਂ ਦਾ ‘ਤਰਸ’ ? – ਪ੍ਰਗਟ ਸਿੰਘ

🚩 ਪਰਗਟ ਸਿੰਘ ਵਲੋਂ ਵੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦਾ ਵਿਰੋਧ..

*ਜਲੰਧਰ, 20 ਜੂਨ -ਨਿਊਜ਼ਲਾਈਨ ਐਕਸਪ੍ਰੈਸ-*

ਪੰਜਾਬ ਦੇ ਦੋ ਕਾਂਗਰਸ ਵਿਧਾਇਕਾਂ  ਫ਼ਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਬੇਟਿਆਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਅਫ਼ਸਰ ਬਣਾਉਣ ਦਾ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖ਼ੜ, ਕਾਂਗਰਸ ਵਿਧਾਇਕ ਰਾਜਾ ਵੜਿੰਗ, ਕੁਲਜੀਤ ਸਿੰਘ ਨਾਗਰਾ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸਮੇਤ ਕਈ ਕਾਂਗਰਸ ਆਗੂਆਂ ਵੱਲੋਂ ਸਪਸ਼ਟ ਰੂਪ ਵਿੱਚ ਵਿਰੋਧ ਜਤਾਏ ਜਾਣ ਦੇ ਬਾਅਦ ਹੁਣ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਨੇ ਇਕ ਪੱਤਰਕਾਰ ਸੰਮੇਲਨ ਕਰਕੇ ਸਰਕਾਰ ਦੇ ਉਕਤ ਫ਼ੈਸਲੇ ‘ਤੇ ਸਵਾਲ ਚੁੱਕਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕਰ ਦਿੱਤੀ ਹੈ।
   ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਕੈਬਨਿਟ ਵੱਲੋਂ ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਅਰਜੁਨ ਸਿੰਘ ਬਾਜਵਾ ਨੂੰ ਪੁਲਿਸ ਵਿੱਚ ਇੰਸਪੈਕਟਰ ਅਤੇ ਰਾਕੇਸ਼ ਪਾਂਡੇ ਦੇ ਬੇਟੇ ਭੀਸ਼ਮ ਪਾਂਡੇ ਨੂੰ ਨਾਇਬ ਤਹਿਸੀਲਦਾਰ ਵਜੋਂ ਸਰਕਾਰੀ ਨੌਕਰੀ ਦਾ ਤੋਹਫ਼ਾ ਦੇਣ ਦੀ ਪ੍ਰਵਾਨਗੀ ਮਗਰੋਂ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਹੋਰ ਵਿਰੋਧੀ ਧਿਰਾਂ ਵੱਲੋਂ ਵਿਰੋਧ ਜਤਾਏ ਜਾਣ ਤੋਂ ਬਾਅਦ ਕਾਂਗਰਸ ਦੇ ਅੰਦਰੋਂ ਵੀ ਇਸ ਫ਼ੈਸਲੇ ਦਾ ਵਿਰੋਧ ਹੋ ਰਿਹਾ ਹੈ।
   ਪਰਗਟ ਸਿੰਘ ਹੋਰਾਂ ਦਾ ਕਹਿਣਾ ਹੈ ਕਿ ਇਹ ਕਿਸ ਤਰ੍ਹਾਂ ਦਾ ਤਰਸ ਕੀਤਾ ਗਿਆ ਹੈ?, ਸਮਝ ਤੋਂ ਪਰ੍ਹੇ ਹੈ। ਇਸਦਾ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਿਰੋਧ ਹੋ ਸਕਦਾ ਹੈ।

Leave a Reply

Your email address will not be published. Required fields are marked *