ਅੰਮ੍ਰਿਤਸਰ, 21 ਜੂਨ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ 2 ਦਿਨਾਂ ਪੰਜਾਬ ਦੌਰੇ ਲਈ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਣ ‘ਤੇ ਪਾਰਟੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ‘ਚ ਬਣੀ ਐੱਸ.ਆਈ.ਟੀ ਦੇ ਮੈਂਬਰ ਅਤੇ ਸਾਬਕਾ ਆਈ.ਪੀ.ਐੱਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਚੁੱਕੇ ਹਨ। ਇਸ ਦੌਰਾਨ ਕੁੰਵਰ ਵਿਜੇ ਪ੍ਰਤਾਪ ਨੇ ਬੇਅਦਬੀ ਮਾਮਲੇ ‘ਤੇ ਕਿਹਾ ਕਿ ਜੇਕਰ ਬੇਅਦਬੀ ਮਾਮਲੇ ਵਿਚ ਇਨਸਾਫ ਨਹੀਂ ਮਿਲਿਆ ਤਾਂ ਆਮ ਆਦਮੀ ਨੂੰ ਕੀ ਇਨਸਾਫ਼ ਮਿਲੇਗਾ। ਇਸ ਉਪਰੰਤ ਅਰਵਿੰਦ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਵੀ ਨਤਮਸਤਕ ਹੋਣਗੇ।

Leave a Reply

Your email address will not be published. Required fields are marked *