ਪਟਿਆਲਾ, 21 ਜੂਨ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਜ਼ਿਲ੍ਹੇ ਵਿੱਚ 14 ਕੋਵਿਡ ਪੋਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ 59 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 343 ਹੈ। ਜ਼ਿਲ੍ਹੇ ਵਿੱਚ 2 ਕੋਵਿਡ ਪੋਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਨ ਕੁੱਲ ਮੌਤਾਂ ਦੀ ਗਿਣਤੀ 1324 ਹੋ ਗਈ ਹੈ। ਪੋਜ਼ੀਟਿਵ ਆਏ ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 6, ਰਾਜਪੁਰਾ ਤੋਂ 3, ਬਲਾਕ ਭਾਦਸੋਂ ਤੋਂ 1, ਬਲਾਕ ਕੌਲੀ  ਤੋਂ 1, ਬਲਾਕ ਹਰਪਾਲਪੁਰ ਤੋਂ 2 ਅਤੇ ਬਲਾਕ ਸ਼ੁਤਰਾਣਾ ਤੋਂ 1 ਕੇਸ ਰਿਪੋਰਟ ਹੋਏ ਹਨ। ਸਮਾਂ ਪੂਰਾ ਹੋਣ ਅਤੇ ਏਰੀਏ ਵਿੱਚੋਂ ਕੋਈ ਨਵਾਂ ਕੇਸ ਨਾ ਆਉਣ ਕਾਰਨ ਬਲਾਕ ਭਾਦਸੋਂ ਦੇ ਪਿੰਡ ਕਨਸੂਹਾ ਕਲਾਂ ਵਿੱਚ ਲਗਾਈ ਮਾਈਕਰੋ ਕੰਟੇਨਮੈਂਟ ਹਟਾ ਦਿੱਤੀ ਗਈ ਹੈ।  

Leave a Reply

Your email address will not be published. Required fields are marked *