Jun 23, 2021

🚩Breaking News
ਫਤਹਿਜੰਗ ਬਾਜਵਾ ਦੇ ਬੇਟੇ ਅਰਜੁਨ ਬਾਜਵਾ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ !!? : ਰਾਵਤ

ਨਵੀਂ ਦਿੱਲੀ, 23 ਜੂਨ :
-ਨਿਊਜ਼ਲਾਈਨ ਐਕਸਪ੍ਰੈਸ –
ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਅਰਜੁਨ ਬਾਜਵਾ ਨੇ ਸਰਕਾਰੀ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਅਰਜੁਨ ਬਾਜਵਾ ਵੱਲੋਂ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਨੌਕਰੀ ਸਵੀਕਾਰ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਫਤਹਿ ਜੰਗ ਬਾਜਵਾ ਨੇ ਆਪ ਕਹਿ ਦਿੱਤਾ ਹੈ ਕਿ ਉਹਨਾਂ ਦਾ ਬੇਟਾ ਨੌਕਰੀ ਨਹੀਂ ਲਵੇਗਾ।
Newsline Express

Leave a Reply

Your email address will not be published. Required fields are marked *