ਪਟਿਆਲਾ, 7 ਮਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਕੋਰੋਨਾ ਦਾ ਖਤਰਾ ਲਗਾਤਾਰ ਵੱਧਦਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ‘ਚ ਖੌਫ਼ ਦਾ ਮਾਹੌਲ ਬਣਿਆ ਹੋਇਆ ਹੈ। ਜ਼ਿਲ੍ਹੇ ਵਿੱਚ 680 ਕੋਵਿਡ ਪੋਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਅਨੁਸਾਰ 541 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਅਤੇ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 4447 ਹੈ। ਜ਼ਿਲ੍ਹੇ ਵਿੱਚ 13 ਹੋਰ ਪੋਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਨ ਮੌਤਾਂ ਦੀ ਗਿਣਤੀ 871 ਹੋ ਗਈ ਹੈ। ਪੋਜ਼ੀਟਿਵ ਆਏ ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 403, ਨਾਭਾ ਤੋਂ 27, ਰਾਜਪੁਰਾ ਤੋਂ 59, ਸਮਾਣਾ ਤੋਂ 26, ਬਲਾਕ ਭਾਦਸੋਂ ਤੋਂ 20, ਬਲਾਕ ਕੌਲੀ ਤੋਂ 37, ਬਲਾਕ ਕਾਲੋਮਾਜਰਾ ਤੋਂ 36, ਬਲਾਕ ਸ਼ੁਤਰਾਣਾ ਤੋਂ 24, ਬਲਾਕ ਹਰਪਾਲਪੁਰ ਤੋਂ 23, ਬਲਾਕ ਦੁਧਣਸਾਧਾਂ ਤੋਂ 25 ਕੋਵਿਡ ਕੇਸ ਰਿਪੋਰਟ ਹੋਏ ਹਨ।

Leave a Reply

Your email address will not be published. Required fields are marked *