• ਸਿੱਧੂ ਕਲੋਨੀ ਗੱਲੀ ਨੰਬਰ 2 ਤੇ 3 ਵਿੱਚ ਮਾਈਕਰੋ ਕੰਟੇਨਮੈਂਟ ਲਗਾਈ

      ਪਟਿਆਲਾ, 11 ਮਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਅੱਜ ਜ਼ਿਲ੍ਹੇ ਵਿੱਚ 615 ਕੋਵਿਡ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 521 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 4522 ਹੈ। ਜ਼ਿਲ੍ਹੇ ਵਿੱਚ 16 ਹੋਰ ਕੋਵਿਡ ਪੋਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਨ ਮੌਤਾਂ ਦੀ ਗਿਣਤੀ 931 ਹੋ ਗਈ ਹੈ। ਪੋਜ਼ੀਟਿਵ ਆਏ ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 343, ਨਾਭਾ ਤੋਂ 44, ਰਾਜਪੁਰਾ ਤੋਂ 54, ਸਮਾਣਾ ਤੋਂ 16, ਬਲਾਕ ਭਾਦਸੋਂ ਤੋਂ 25, ਬਲਾਕ ਕੌਲੀ ਤੋਂ 34, ਬਲਾਕ ਕਾਲੋਮਾਜਰਾ ਤੋਂ 23, ਬਲਾਕ ਸ਼ੁਤਰਾਣਾ ਤੋਂ 23, ਬਲਾਕ ਹਰਪਾਲਪੁਰ ਤੋਂ 20, ਬਲਾਕ ਦੁਧਣਸਾਧਾਂ ਤੋਂ 33 ਕੋਵਿਡ ਕੇਸ ਰਿਪੋਰਟ ਹੋਏ ਹਨ। ਡਾ. ਸੁਮੀਤ ਸਿੰਘ ਨੇ ਕਿਹਾ ਕਿ ਸਮਾਂ ਪੂਰਾ ਹੋਣ ‘ਤੇ ਚਰਨ ਬਾਗ, ਡੀ.ਐਮ.ਡਬਲਿਉ ਅਤੇ ਅਰਬਨ ਅਸਟੇਟ ਫੇਜ 2 ਵਿੱਚ ਲਗਾਈ ਗਈ ਮਾਈਕਰੋ ਕੰਟੇਨਮੈਂਟ ਹਟਾ ਦਿਤੀ ਗਈ ਹੈ। ਜ਼ਿਆਦਾ ਪੋਜ਼ੀਟਿਵ ਕੇਸ ਆਉਣ ‘ਤੇ ਸਿੱਧੂ ਕਲੋਨੀ ਗੱਲੀ ਨੰਬਰ 2 ਤੇ 3 ਵਿੱਚ ਮਾਈਕਰੋ ਕੰਟੇਨਮੈਂਟ ਲਗਾ ਦਿੱਤੀ ਗਈ ਹੈ। 

Leave a Reply

Your email address will not be published. Required fields are marked *